Guru Nanak Dev Ji Viah Purab: ਸ੍ਰੀ ਗੁਰੂ ਨਾਨਕ ਦੇਵ ਜੀ ਵਿਆਹ ਪੁਰਬ ਦੀ ਤਿਆਰੀਆਂ ਨੂੰ ਲੈ ਕੇ SGPC ਮੈਂਬਰਾਂ ਨੇ ਕੀਤੀ ਮੀਟਿੰਗ
Guru Nanak Dev Ji Viah Purab in Batala: ਇਸ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 22 ਸਤਿੰਬਰ ਨੂੰ ਮਨਾਇਆ ਜਾਵੇਗਾ ਅਤੇ ਇਸ ਨੂੰ ਲੈ ਕੇ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤਿਆਰੀਆਂ ਤੇ ਪ੍ਰਬੰਧਾਂ ਸੰਬੰਧੀ ਮੀਟਿੰਗ ਕੀਤੀ ਗਈ। ਦੱਸ ਦਈਏ ਕਿ 1487 ਈਸਵੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਮਾਤਾ ਸੁਲੱਖਣੀ ਜੀ ਨੂੰ ਵਿਆਹੁਣ ਆਏ ਸਨ। ਉਦੋਂ ਤੋਂ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਬੜੀ ਧੂਮ ਧਾਮ ਨਾਲ ਬਟਾਲਾ ਦੀ ਧਰਤੀ 'ਤੇ ਮਨਾਇਆ ਜਾਂਦਾ ਹੈ।