Baba Nanak Viah Purab Latest Video: ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ, ਵੇਖੋ ਵੀਡੀਓ
Baba Nanak Viah Purab News: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਬਟਾਲਾ ਵਿੱਚ ਗੁਰੂ ਜੀ ਦੇ ਸੋਹਰਾ ਘਰ ਗੁਰਦੁਆਰਾ ਡੇਰਾ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਬਿਖੇਰਦਾ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤ੍ਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਵਿੱਚ ਆਰੰਭ ਕੀਤਾ ਗਿਆ। ਐਸ ਜੀ ਪੀ ਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਐਮ ਐਲ ਬਟਾਲਾ ਅਮਨ ਸ਼ੇਰ ਸਿੰਘ ਸ਼ੇਰੀ ਕਲਸੀ,ਆਪ ਆਗੂ ਜਗਰੂਪ ਸੇਖਵਾਂ ਸਮੇਤ ਹਜਾਰਾਂ ਦੀ ਤਦਾਤ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦੇ ਹੋਏ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਗੁਰੂ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।