MAKA Trophy News: ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮਾਕਾ ਟਰਾਫੀ `ਤੇ ਕੀਤਾ ਕਬਜ਼ਾ, ਰਾਸ਼ਟਰਪਤੀ ਨੇ ਸੌਂਪੀ ਟਰਾਫੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅੱਜ ਮੁੜ ਇਤਿਹਾਸ ਰਚਦੇ ਹੋਏ ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫ਼ੀ (ਮਾਕਾ) ਉਪਰ ਆਪਣਾ ਕਬਜ਼ਾ ਕਰ ਲਿਆ ਹੈ। ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਜਸਪਾਲ ਸਿੰਘ ਸੰਧੂ ਅਤੇ ਡਾ. ਕਮਲਮੰਦੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕੋਲੋਂ ਇਹ ਟਰਾਫੀ ਹਾਸਲ ਕੀਤੀ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਥਾਪਨਾ 24 ਨਵੰਬਰ, 1969 ਨੂੰ ਹੋਈ ਸੀ ਜਿਸ ਨੇ 1971 ਤੋਂ ਖੇਡਾਂ ਵਿਚ ਹਿੱਸਾ ਲੈਣਾ ਸ਼ੁਰੂ ਕੀਤਾ ਸੀ। ਕਾਬਿਲੇਗੌਰ ਹੈ ਕਿ ਇਸ ਯੂਨੀਵਰਸਿਟੀ ਨੇ 1976-77 ਵਿਚ ਪਹਿਲੀ ਵਾਰ ਇਹ ਟਰਾਫੀ ਆਪਣੇ ਨਾਂ ਕੀਤੀ ਸੀ।