Punjab Weather Updates: ਪੰਜਾਬ ਵਿੱਚ ਕਈ ਜ਼ਿਲ੍ਹਿਆਂ `ਚ ਗੜ੍ਹੇਮਾਰੀ ਤੇ ਮੀਂਹ ਪਿਆ; ਸੜਕਾਂ `ਤੇ ਵਿਛੀ ਚਿੱਟੀ ਚਾਦਰ
Punjab Weather Updates: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ ਹੋਣ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ। ਜਲੰਧਰ, ਸ੍ਰੀ ਮੁਕਤਸਰ ਸਾਹਿਬ ਅਤੇ ਹੋਰ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋਈ। ਅੱਜ ਦੁਪਹਿਰ 2 ਵਜੇ ਦੇ ਕਰੀਬ ਤੇਜ਼ ਬਾਰਿਸ਼ ਦੇ ਨਾਲ ਗੜ੍ਹੇ ਪੈਣੇ ਸ਼ੁਰੂ ਹੋ ਗਏ। ਤੇਜ਼ ਬਾਰਿਸ਼ ਤੇ ਗੜਿਆਂ ਦੇ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ ਕਿਉਂਕਿ ਕਿਸਾਨਾਂ ਦੀ ਫਸਲ ਪੱਕੀ ਹੋਈ ਹੈ।