Farmers Protest: ਡੱਲੇਵਾਲ ਦਾ ਹਾਲ ਜਾਣਨ ਖਨੌਰੀ ਬਾਰਡਰ ਪਹੁੰਚੇ SGPC ਪ੍ਰਧਾਨ ਧਾਮੀ ਤੇ ਜਗਦੀਸ਼ ਝੀਡਾ
Farmers Protest: ਪੰਜਾਬ ਦੇ ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ 'ਤੇ ਬੈਠੇ ਨੂੰ 22 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 23ਵਾਂ ਦਿਨ ਹੈ। ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਜਗਜੀਤ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਨ ਖਨੌਰੀ ਬਾਰਡਰ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਡਾ ਪਹੁੰਚੇ ਹਨ ।