Harjinder Singh Dhami: SGPC ਪ੍ਰਧਾਨ ਧਾਮੀ ਮਹਿਲਾ ਕਮਿਸ਼ਨ ਅੱਗੇ ਹੋਏ ਪੇਸ਼, ਕਿਹਾ- ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ
Harjinder Singh Dhami: ਐਡਵੋਕੇਟ ਧਾਮੀ ਨੇ ਮਹਿਲਾ ਕਮਿਸ਼ਨ ਨੂੰ ਆਪਣਾ ਜਵਾਬ ਸੌਂਪਦਿਆਂ ਦੱਸਿਆ ਕਿ ਉਨ੍ਹਾਂ ਤੋਂ ਗ਼ਲਤੀ ਹੋਈ ਹੈ ਤੇ ਉਹ ਇਸ ਲਈ ਮੁਆਫ਼ੀ ਮੰਗਦੇ ਹਨ ਪਰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਪੱਸ਼ਟ ਕੀਤਾ ਕਿ ਇਹ ਮਾਮਲਾ ਸਿਰਫ਼ ਮੁਆਫ਼ੀ ਮੰਗਣ ਨਾਲ ਖ਼ਤਮ ਨਹੀਂ ਹੋਵੇਗਾ। ਲਾਲੀ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੇ ਬੀਬੀ ਜਗੀਰ ਕੌਰ ਨਾਲ ਵੀ ਫ਼ੋਨ 'ਤੇ ਗੱਲ ਕੀਤੀ ਹੈ। ਉਹ ਜਲਦੀ ਹੀ ਉਨ੍ਹਾਂ ਦਾ ਪੱਖ ਵੀ ਸੁਣਨਗੇ ਤੇ ਇਸ ਤੋਂ ਬਾਅਦ ਕਾਰਵਾਈ ਨੂੰ ਅੱਗੇ ਵਧਾਇਆ ਜਾਵੇਗਾ।