Beadbi News: ਹਰਜਿੰਦਰ ਸਿੰਘ ਮਾਂਝੀ ਦੇ ਦੀਵਾਨ ਤੋਂ ਬੱਝਾ ਸੀ ਬੇਅਦਬੀ ਦਾ ਮੁੱਢ- ਭਾਈ ਅਮਰੀਕ ਸਿੰਘ ਅਜਨਾਲਾ
Beadbi News: ਕੋਟਕਪੂਰਾ ਦੇ ਬੱਤੀਆਂ ਵਾਲਾ ਚੌਂਕ ਵਿਚ ਸਿੱਖ ਸੰਗਤਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉਸ ਦੌਰਾਨ ਆਪਣੇ ਭਾਸ਼ਣ ਵਿਚ ਸਿੱਖ ਪ੍ਰਚਾਰਿਕ ਭਾਈ ਅਮਰੀਕ ਸਿੰਘ ਅਜਨਾਲਾ ਨੇ ਵੱਡਾ ਬਿਆਨ ਦਿੰਦਿਆ ਬੇਅਦਬੀ ਮਾਮਲਿਆਂ ਲਈ ਸਿੱਖ ਪ੍ਰਚਾਰਿਕ ਭਾਈ ਹਰਜਿੰਦਰ ਸਿੰਘ ਮਾਂਝੀ ਨੂੰ ਜਿੰਮੇਵਾਰ ਠਹਿਰਾਇਆ ਹੈ। ਉਹਨਾਂ ਕਿਹਾ ਕਿ ਭਾਈ ਹਰਜਿੰਦਰ ਸਿੰਘ ਮਾਂਝੀ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਲੱਗੇ ਦੀਵਾਨ ਵਿਚ ਡੇਰਾ ਪ੍ਰੇਮੀਆਂ ਦੇ ਧਾਰਮਿਕ ਚਿੰਨ੍ਹ ਦਾ ਨਿਰਾਦਰ ਹੋਇਆ ਉਸ ਤੋਂ ਬਾਅਦ ਉਹਨਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ।