Punjab News: ਹੁਣ ਸਰਕਾਰੀ ਸਕੂਲਾਂ ਵਿੱਚ ਤਾਇਨਾਤ ਹੋਣਗੇ ਸੁਰੱਖਿਆ ਗਾਰਡ, ਅਜਿਹਾ ਕਰਨ ਵਾਲਾ `ਪਹਿਲਾ ਸੂਬਾ ਬਣਿਆ ਪੰਜਾਬ`
Punjab Education News: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਵੱਲੋਂ ਅੱਜ ਇੱਕ ਵੱਡੀ ਖ਼ਬਰ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਪੰਜਾਬ, ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ, ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।