Harpal Cheema Video: ਹਰਪਾਲ ਚੀਮਾ ਨੇ ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਲਈ ਅਮਿਤ ਸ਼ਾਹ ਨੂੰ ਘੇਰਿਆ
Harpal Cheema Video: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਹਾਲ ਹੀ ਵੀਡੀਓ ਜਾਰੀ ਕਰਕੇ ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਘੇਰਿਆ। ਇਸ ਦੌਰਾਨ ਹਰਪਾਲ ਚੀਮਾ ਨੇ ਕਿਹਾ ਕਿ ਅਮਿਤ ਸ਼ਾਹ ਨੇ ਦੇਸ਼ ਦੇ ਦਲਿਤਾਂ ਦਾ ਅਪਮਾਨ ਕੀਤਾ ਹੈ। ਪਾਰਲੀਮੈਂਟ ਵਿੱਚ ਬਾਬਾ ਸਾਹਿਬ ਅੰਬੇਡਕਰ ਦਾ ਮਜ਼ਾਕ ਉਡਾਉਣਾ ਦਲਿਤ ਭਾਈਚਾਰੇ ਦਾ ਮਜ਼ਾਕ ਉਡਾਣਾ ਹੈ। ਭਾਜਪਾ ਦੇਸ਼ ਦੇ ਸੰਵਿਧਾਨ ਅਤੇ ਬਾਬਾ ਸਾਹਿਬ ਅੰਬੇਡਕਰ ਨੂੰ ਨਫ਼ਰਤ ਕਰਦੀ ਹੈ। ਅਮਿਤ ਸ਼ਾਹ ਨੂੰ ਦੇਸ਼ ਦੇ ਦਲਿਤ ਭਾਈਚਾਰੇ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਭਾਜਪਾ ਦੇਸ਼ ਦੇ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ। ਦੇਸ਼ ਦਾ ਦਲਿਤ ਭਾਈਚਾਰਾ ਨਾਰਾਜ਼ ਹੈ।