Amritsar News: ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
Amritsar News: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਬਾਦਲ ਪਰਿਵਾਰ ਵੱਲੋਂ ਪਿਛਲੇ ਅਨੇਕਾਂ ਵਰ੍ਹਿਆਂ ਤੋਂ ਜਾਰੀ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਤਹਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਸਾਲ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਜਾਂਦੀ ਹੈ।