Haryana Accident News: ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਕੁੰਡਲੀ ਸਰਹੱਦ ਨੇੜੇ ਇੱਕ ਟਰੱਕ ਨਾਲ ਟਕਰਾਉਣ ਕਾਰਨ ਦਿੱਲੀ ਪੁਲੀਸ ਦੇ ਦੋ ਅਧਿਕਾਰੀਆਂ ਦੀ ਮੌਤ ਹੋ ਗਈ। ਕਾਰ ਅਤੇ ਕੈਂਟਰ ਵਿਚਾਲੇ ਹੋਈ ਟੱਕਰ ਨਾਲ ਇਹ ਹਾਦਸਾ ਵਾਪਰਿਆ ਹੈ ਅਤੇ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਚਕਨਾਚੂਰ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿਤੀ ਹੈ।