Haryana Election: ਭਾਜਪਾ ਉਮੀਦਵਾਰ ਰੋਹਤਾਸ਼ ਜਾਂਗੜਾ ਨੇ ਨਾਮਜ਼ਦਗੀ ਲਈ ਵਾਪਿਸ
Haryana Election: ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਦੇ ਆਖਰੀ ਦਿਨ ਅੱਜ ਸਿਰਸਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਰੋਹਤਾਸ਼ ਜਾਂਗੜਾ ਨੇ ਆਪਣਾ ਨਾਮਜ਼ਦਗੀ ਪੱਤਰ ਵਾਪਿਸ ਲੈ ਲਿਆ ਹੈ। ਗੋਪਾਲ ਕਾਂਡਾ ਨੂੰ ਹਮਾਇਤ ਦੇਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਜਿਵੇਂ ਉਪਰ ਤੋਂ ਆਦੇਸ਼ ਹੋਵੇਗਾ, ਉਸੇ ਤਰ੍ਹਾਂ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ‘ਕਾਂਡਾ ਨੇ ਪੰਜ ਸਾਲ ਸਾਡੀ ਹਮਾਇਤ ਕੀਤੀ’ ਸੀ ਅਤੇ ਇਹ ਫ਼ੈਸਲਾ ਸਿਰਸਾ ਦੇ ਵਿਕਾਸ ਦੇ ਹਿੱਤ ਵਿਚ ਕੀਤਾ ਗਿਆ ਹੈ।