Haryana roadways accident: ਊਨਾ ਨੇੜੇ ਹਰਿਆਣਾ ਰੋਡਵੇਜ ਦੀ ਬੱਸ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਬੱਸ ਕੰਡਕਟਰ ਦੀ ਹੋਈ ਮੌਤ
May 03, 2023, 12:13 PM IST
Haryana roadways accident: ਊਨਾ ਜ਼ਿਲ੍ਹੇ 'ਚ ਅੱਜ ਤੜਕੇ 4 ਵਜੇ ਦੇ ਕਰੀਬ ਬੱਲਭਗੜ੍ਹ ਤੋਂ ਬੈਜਨਾਥ ਜਾ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਊਨਾ ਨੇੜੇ ਬਦੁਹੀ ਵਿਖੇ ਰੁੱਖ ਨਾਲ ਟਕਰਾ ਕੇ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਬੱਸ ਦੇ ਕੰਡਕਟਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਡਰਾਈਵਰ ਸਮੇਤ 6 ਲੋਕ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਜ਼ਿਲਾ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਔਰਤ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ ਜਦਕਿ ਬਾਕੀਆਂ ਦਾ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।