kisan andolan 2.0: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਸਾਨ ਆਗੂ ਡੱਲੇਵਾਲ ਦਾ ਜਾਣਿਆ ਹਾਲ
kisan andolan 2.0: ਰਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਹਾਲਚਾਲ ਜਾਣਨ ਲਈ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਟਿਆਲਾ ਵਿੱਚ ਸਥਿਤ ਰਜਿੰਦਰਾ ਹਸਪਤਾਲ ਪੁੱਜੇ। ਕਾਬਿਲੇਗੌਰ ਹੈ ਕਿ ਬੀਤੀ ਸ਼ਾਮ ਅਚਾਨਕ ਡੱਲੇਵਾਲ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਮੁੱਢਲੀ ਜਾਣਕਾਰੀ ਅਨੁਸਾਰ ਡੱਲੇਵਾਲ ਨੂੰ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ। ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਸੁੱਟੇ ਜਾਣ ਕਾਰਨ ਮਚੀ ਅਫਰਾ ਤਫ਼ਰੀ ਮਗਰੋਂ ਉਨ੍ਹਾਂ ਨੇ ਘਬਰਾਹਟ ਮਹਿਸੂਸ ਕੀਤੀ।