High Court News: ਹਾਈ ਕੋਰਟ ਨੇ NHAI ਦੇ ਰੁਕੇ ਪ੍ਰੋਜੈਕਟਾਂ ਨੂੰ ਲੈ ਕੇ ਮੁੱਖ ਸਕੱਤਰ ਕੋਲੋਂ ਮੰਗਿਆ ਜਵਾਬ
High Court News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ NHAI ਦੇ ਪੰਜਾਬ ਵਿੱਚ ਰੁਕੇ ਹੋਏ ਪ੍ਰੋਜੈਕਟਾਂ ਉਤੇ ਜਵਾਬ ਤਲਬ ਕੀਤਾ ਹੈ। ਦਰਅਸਲ ਵਿੱਚ ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰਕੇ ਹਫ਼ਤੇ ਦੇ ਅੰਦਰ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਟਿੱਪਣੀ ਕੀਤੀ ਕਿ ਪੰਜਾਬ ਸਰਕਾਰ ਐਕਵਾਇਰ ਹੋਈ ਜ਼ਮੀਨ ਕਿਉਂ ਨਹੀ ਦਵਾ ਰਹੀ ਹੈ। ਹਾਈ ਕੋਰਟ ਨੇ ਨਿਰਦੇਸ਼ ਦਿੱਤੇ ਕਿ ਹਲਫਨਾਮਾ ਦਾਇਰ ਕਰਕੇ ਦੱਸੋ ਕਿ ਪਿਛਲੇ ਸਾਲ ਅਕਤੂਬਰ ਵਿੱਚ ਦਿੱਤੇ ਹੁਕਮਾਂ ਦੀ ਪਾਲਣਾ ਕਿਉਂ ਨਹੀਂ ਕੀਤੀ ਗਈ। ਮਾਮਲੇ ਦੀ ਅਗਲੀ ਸੁਣਵਾਈ 23 ਨੂੰ ਹੋਵੇਗੀ।