Himachal Pradesh News: 27 ਜੂਨ ਤੋਂ ਸ਼ੁਰੂ ਹੋਏ ਮਾਨਸੂਨ ਕਾਰਨ ਹਿਮਾਚਲ `ਚ 329 ਕਰੋੜ ਦਾ ਨੁਕਸਾਨ
Himachal Pradesh News: ਹਿਮਾਚਲ ਪ੍ਰਦੇਸ਼ ਵਿੱਚ 27 ਜੂਨ ਤੋਂ 20 ਜੁਲਾਈ ਤੱਕ ਮੌਨਸੂਨ ਦੀ ਸ਼ੁਰੂਆਤ ਤੋਂ ਲੈ ਕੇ 20 ਜੁਲਾਈ ਤੱਕ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ 40 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਰਾਜ ਨੂੰ 329 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਦੇ ਅਨੁਸਾਰ ਸਿਰਮੌਰ ਜ਼ਿਲ੍ਹੇ ਦੇ ਪਾਉਂਟਾ ਸਬ-ਡਿਵੀਜ਼ਨ ਅਧੀਨ ਪੈਂਦੇ ਅੰਜ ਭੋਜ ਖੇਤਰ ਦੇ ਪਿੰਡ ਰਾਇਟੂਆ ਵਿੱਚ ਸ਼ੁੱਕਰਵਾਰ ਦੇਰ ਰਾਤ ਬੱਦਲ ਫਟਣ ਕਾਰਨ ਇੱਕ ਵਿਅਕਤੀ ਰੁੜ੍ਹ ਗਿਆ।