Punjab Nagar Nigam Election: ਹੁਸ਼ਿਆਰਪੁਰ ਦੇ ਪੋਲਿੰਗ ਬੂਥ `ਤੇ ਜ਼ਬਰਦਸਤ ਹੰਗਾਮਾ- MLA ਜਿੰਪਾ ਤੇ ਸੁੰਦਰ ਸ਼ਾਮ ਅਰੋੜਾ ਵਿਚਾਲੇ ਤਿੱਖੀ ਬਹਿਸ
Punjab Nagar Nigam Election: ਹੁਸ਼ਿਆਰਪੁਰ ਦੇ ਤਿੰਨ ਵਾਰਡਾਂ 'ਚ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਦੌਰਾਰ ਵਾਰਡ ਨੰਬਰ 6 ਦੇ ਪੋਲਿੰਗ ਬੂਥ 'ਤੇ ਜ਼ਬਰਦਸਤ ਹੰਗਾਮਾ ਹੋਇਆ ਹੈ।ਇਸ ਦੌਰਾਨ MLA ਜਿੰਪਾ ਤੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਵਿਚਾਲੇ ਤਿੱਖੀ ਬਹਿਸ ਹੋਣ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਦਰਅਸਲ ਗੱਲ ਸਾਹਮਣੇ ਆਈ ਹੈ ਕਿ ਜਿੰਪਾ ਵੋਟਰਾਂ ਨਾਲ ਗੱਲ ਕਰਕੇ ਵੋਟਰਾਂ ਨੂੰ ਆਪਣੇ ਵੱਲ ਖਿੱਚ ਰਿਹਾ ਸੀ, ਜੋ ਕਿ ਗਲਤ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਪਾਰਟੀਆਂ ਨੂੰ ਬੂਥ ਤੋਂ ਬਾਹਰ ਕੱਢ ਦਿੱਤਾ। ਮੌਕੇ 'ਤੇ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਹੋ ਗਈ।