Nabha News: ਕਿਸਾਨਾਂ ਨੂੰ ਸਬਜ਼ੀਆਂ ਦਾ ਵਾਜਿਬ ਭਾਅ ਨਾ ਮਿਲਣ ਕਾਰਨ ਭਾਰੀ ਰੋਸ
Nabha News: ਬਰਸਾਤ ਦੇ ਮੌਸਮ ਦੌਰਾਨ ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹਨੇ ਸ਼ੁਰੂ ਹੋ ਜਾਂਦੇ ਹਨ। ਜਿਸ ਕਾਰਨ ਆਮ ਲੋਕਾਂ ਨੂੰ ਹਰੀਆਂ ਸਬਜ਼ੀਆਂ ਖਰੀਦਣ ਲਈ ਆਪਣੀ ਜੇਬ ਕਾਫੀ ਢਿੱਲੀ ਕਰਨੀ ਪੈਂਦੀ ਹੈ। ਜੇਕਰ ਮੰਡੀਆਂ ਦੀ ਗੱਲ ਕਰੀਏ ਤਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਉਨ੍ਹਾਂ ਦੀਆਂ ਸਬਜ਼ੀਆਂ ਦੇ ਵਾਜਿਬ ਭਾਅ ਨਹੀਂ ਮਿਲ ਰਹੇ। ਇਸ ਕਾਰਨ ਕਿਸਾਨਾਂ ਨੂੰ ਕਾਫੀ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।