Amritsar Petrol Pump Video: ਨਵੇਂ ਹਿੱਟ ਐਂਡ ਰਨ ਕਾਨੂੰਨ ਖਿਲਾਫ਼ ਪੰਜਾਬ ਦੇ ਟਰਾਂਸਪੋਰਟਰ ਤੇ ਟਰੱਕ ਚਾਲਕ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਹੈ। ਇਸ ਕਾਰਨ ਆਮ ਲੋਕ ਪੈਟਰੋਲ ਤੇ ਡੀਜ਼ਲ ਦੀ ਕਿੱਲਤ ਦੇ ਖ਼ਦਸ਼ੇ ਕਾਰਨ ਪੈਟਰੋਲ ਪੰਪਾਂ ਉਤੇ ਪੁੱਜ ਰਹੇ ਹਨ, ਜਿਸ ਕਾਰਨ ਪੰਪਾਂ ਦੇ ਬਾਹਰ ਲੰਮੀਆਂ-ਲੰਮੀਆਂ ਲਾਈਨਾਂ ਲੱਗ ਗਈਆਂ ਹਨ। ਅੰਮ੍ਰਿਤਸਰ ਵਿੱਚ ਪੈਟਰੋਲ ਪੰਪ ਉਤੇ ਤੇਲ ਪੁਵਾਉਣ ਲਈ ਲੋਕਾਂ ਦੀ ਭੀੜ ਲੱਗ ਗਈ ਹੈ। ਵੀਡੀਓ ਵਿੱਚ ਦੇਖ ਸਕਦੇ ਹੋ ਕੇ ਤੇਲ ਲਈ ਲੋਕ ਕਿਸ ਤਰ੍ਹਾਂ ਪਰੇਸ਼ਾਨ ਹੋ ਰਹੇ ਹਨ।