ਮੋਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਹੋਏ ਵੀਡਿਓ ਕਾਂਡ ਦੀ ਸਾਰੀ ਕਹਾਣੀ
Sep 19, 2022, 13:52 PM IST
ਮੋਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਪਿਛਲੇ 2 ਦਿਨਾਂ ਤੋਂ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਕੁਝ ਵਿਦਿਆਰਥਣਾ ਦਾ ਇਲਜ਼ਾਮ ਸੀ ਕਿ ਹੋਸਟਲ ਦੀ ਇੱਕ ਲੜਕੀ ਵੱਲੋਂ ਉਨ੍ਹਾਂ ਦੀ ਇਤਰਾਜਯੋਗ ਵੀਡਿਓ ਬਣਾ ਕੇ ਵਾਈਰਲ ਕੀਤੀ ਗਈ ਹੈ ਜਿਸ ਤੋਂ ਬਾਅਦ ਹੰਗਾਮਾ ਹੋ ਗਿਆ ਫਿਲਹਾਲ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਦੀਆਂ ਮੰਗਾਂ ਮੰਨੀਆਂ ਜਾਣ ਦਾ ਭਰੋਸਾ ਦਵਾਇਆ ਗਿਆ ਹੈ ਜਿਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ ਖਤਮ ਕੀਤਾ ਗਿਆ