Independence Day 2023: CM ਭਗਵੰਤ ਮਾਨ ਨੇ ਪਟਿਆਲਾ `ਚ ਲਹਿਰਾਇਆ ਤਿਰੰਗਾ, ਕਿਹਾ-`ਇੱਕ ਸਾਲ ਵਿੱਚ ਪੰਜਾਬ ਨਸ਼ਾ ਮੁਕਤ ਹੋ ਜਾਵੇਗਾ`
Independence day 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਆਜ਼ਾਦੀ ਦਿਵਸ ਮੌਕੇ ਪਟਿਆਲਾ ਵਿੱਚ ਕੌਮੀ ਝੰਡਾ ਲਹਿਰਾਇਆ। CM ਮਾਨ ਨੇ ਅੱਜ 77ਵੇਂ ਆਜ਼ਾਦੀ ਦਿਹਾੜੇ ਮੌਕੇ ਗੁਬਾਰੇ ਛੱਡਣ ਦੀ ਰਸਮ ਅਦਾ ਕੀਤੀ। ਮੁੱਖ ਮੰਤਰੀ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਨਾਲ ਡੀਜੀਪੀ ਪੰਜਾਬ ਦੇ ਨਾਲ ਪਰੇਡ ਦਾ ਨਿਰੀਖਣ ਕੀਤਾ।