Independence Day 2023: PM ਮੋਦੀ ਨੇ ਲਗਾਤਾਰ 10ਵੀਂ ਵਾਰ ਲਾਲ ਕਿਲ੍ਹੇ `ਤੇ ਲਹਿਰਾਇਆ ਤਿਰੰਗਾ
Independence Day 2023: ਅੱਜ ਪੂਰਾ ਭਾਰਤ ਆਜ਼ਾਦੀ ਦਾ 77ਵਾਂ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਤਿਹਾਸਕ ਲਾਲ ਕਿਲ੍ਹੇ 'ਤੇ ਕੌਮੀ ਤਿਰੰਗਾ ਲਹਿਰਾਇਆ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ 15 ਅਗਸਤ 1947 ਨੂੰ ਭਾਰਤ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੇ ਲਾਲ ਕਿਲ੍ਹੇ 'ਤੇ ਤਿਰੰਗਾ ਲਹਿਰਾਇਆ ਸੀ। ਉਦੋਂ ਤੋਂ ਹਰ ਸਾਲ ਸੁਤੰਤਰਤਾ ਦਿਵਸ 'ਤੇ ਭਾਰਤ ਦੇ ਪ੍ਰਧਾਨ ਮੰਤਰੀ ਲਾਲ ਕਿਲੇ 'ਤੇ ਤਿਰੰਗਾ ਲਹਿਰਾ ਕੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹਨ।