Indian Air Force: ਹਵਾਈ ਸੈਨਾ ਦਾ ਲੜਾਕੂ ਜਹਾਜ਼ ਤੇਜਸ ਜੈਸਲਮੇਰ `ਚ ਕਰੈਸ਼
Indian Air Force: ਰਾਜਸਥਾਨ ਦੇ ਜੈਸਲਮੇਰ ਵਿੱਚ ਮੰਗਲਵਾਰ ਨੂੰ ਭਾਰਤੀ ਹਵਾਈ ਸੈਨਾ ਦੇ ਇੱਕ ਜਹਾਜ਼ ਨਾਲ ਹਾਦਸਾ ਵਾਪਰ ਗਿਆ। ਜੈਸਲਮੇਰ ਵਿੱਚ ਭਾਰਤੀ ਹਵਾਈ ਸੈਨਾ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ ਤੇਜਸ ਸੀ। ਹਾਦਸੇ ਦੇ ਸਮੇਂ ਟ੍ਰੇਨਿੰਗ ਚੱਲ ਰਹੀ ਸੀ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਪਾਇਲਟ ਨੂੰ ਕੋਈ ਸੱਟ ਨਹੀਂ ਲੱਗੀ। ਪਾਇਲਟ ਜਹਾਜ਼ ਤੋਂ ਸੁਰੱਖਿਅਤ ਬਾਹਰ ਨਿਕਲ ਗਿਆ।