Iqbal Singh Lalpura: ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫੀ
Iqbal Singh Lalpura: ਅੰਮ੍ਰਿਤਸਰ ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਪਣੀ ਗਲਤੀ ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਨੇ ਇਕ ਪੱਤਰ ਭੇਜਿਆ ਹੈ, ਜਿਸ ਵਿਚ ਉਸ ਨੇ ਬਿਨਾਂ ਕੋਈ ਦਲੀਲ ਦਿੱਤੇ ਆਪਣੀ ਗਲਤੀ ਮੰਨਣ ਦੀ ਗੱਲ ਕਹੀ ਹੈ। ਇਕਬਾਲ ਸਿੰਘ ਲਾਲਪੁਰਾ ਨੇ ਦਿੱਲੀ ਵਿੱਚ ਇੱਕ ਪ੍ਰੋਗਰਾਮ ਦੌਰਾਨ ਕਿਹਾ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਨੂੰ ਦੇ ਅਵਤਾਰ ਹਨ। ਜਿਸ ਤੋਂ ਬਾਅਦ ਐਸਜੀਪੀਸੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਅਤੇ ਉਸ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ।