Jagdish Bhola News: CBI ਦੀ ਵਿਸ਼ੇਸ਼ ਅਦਾਲਤ ਵੱਲੋਂ ਬਹੁਕਰੋੜੀ ਡਰੱਗ ਮਾਮਲੇ `ਚ ਜਗਦੀਸ਼ ਭੋਲਾ ਸਣੇ ਨਾਮਜ਼ਦ 17 ਵਿਅਕਤੀ ਦੋਸ਼ੀ ਕਰਾਰ
Jagdish Bhola News: ਪੰਜਾਬ 'ਚ 6 ਹਜ਼ਾਰ ਕਰੋੜ ਰੁਪਏ ਦੀ ਡਰੱਗ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਪੁਲਿਸ ਦੇ ਬਰਖ਼ਾਸਤ ਡੀਐਸਪੀ ਜਗਦੀਸ਼ ਭੋਲਾ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ ਤੇ ਉਸ ਨੂੰ ਮਨਜੀਤ ਕੌਰ ਸਪੈਸ਼ਲ ਜੱਜ ਸੀਆਈ ਵੱਲੋਂ 10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਮਾਮਲੇ ਵਿੱਚ ਕੁੱਲ 23 ਦੋਸ਼ੀ ਕਰਾਰ ਦਿੱਤੇ ਗਏ ਹਨ, ਜਿਹਨਾਂ ਵਿੱਚੋਂ 4 ਦੀ ਮੌਤ ਹੋ ਚੁੱਕੀ ਹੈ ਤੇ ਹੁਣ ਕੋਰਟ ਨੇ ਭੋਲਾ ਸਣੇ 17 ਦੋਸ਼ੀਆਂ ਨੂੰ ਸਜ਼ਾ ਸੁਣਾਈ ਹੈ। ਜਦਕਿ ਮੁਲਜ਼ਮ 2 ਭਗੌੜੇ ਹਨ।