ਡੱਲੇਵਾਲ ਦਾ ਬਿਆਨ- ਦਿੱਲੀ ਕੂਚ ਦੀ ਪੂਰੀ ਤਿਆਰੀ; ਮੀਟਿੰਗ ਮਗਰੋਂ ਉਲੀਕੀ ਜਾਵੇਗੀ ਅਗਲੀ ਰੂਪਰੇਖਾ
रिया बावा Mon, 12 Feb 2024-2:26 pm,
Punjab Kisan Andolan: ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਨਵੀਆਂ ਮੰਗਾਂ ਨਹੀਂ ਹਨ ਸਗੋਂ ਜਿਹਨਾਂ ਉੱਤੇ ਸਰਕਾਰਾਂ ਵੱਲੋਂ ਉਹਨਾਂ ਨਾਲ ਸਹਿਮਤੀ ਪ੍ਰਗਟਾਈ ਗਈ ਹੈ। ਉਸੇ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਉਹਨਾਂ ਦੇ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਜਗਜੀਤ ਸਿੰਘ ਡੱਲੇਵਾਲ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਜੋ ਬੈਰੀਕੇਡਿੰਗ ਕੀਤੀ ਗਈ ਹੈ ਉਸ ਤੋਂ ਲੱਗਦਾ ਹੈ ਕਿ ਸਰਕਾਰ ਉਹਨਾਂ ਦੀਆਂ ਮੰਨਿਆ ਹੋਈਆਂ ਮੰਗਾਂ ਨੂੰ ਲਾਗੂ ਕਰਨਾ ਨਹੀਂ ਚਾਹੁੰਦੀ ਤਾਂ ਕਰਕੇ ਇਸ ਤਰ੍ਹਾਂ ਦੇ ਕਦਮ ਪੁੱਟੇ ਜਾ ਰਹੇ ਹਨ।