Jalalabad News: ਹਸਪਤਾਲ `ਚ ਦਾਖਲ ਮਰੀਜ਼ `ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Jalalabad News: ਜਲਾਲਾਬਾਦ ਦੇ ਇੱਕ ਨਿੱਜੀ ਹਸਪਤਾਲ ਵਿੱਚ ਸ਼ਰੇਆਮ ਗੁੰਡਾਗਰਦੀ ਕਰਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜਿੱਥੇ ਕੁੱਝ ਲੋਕਾਂ ਵੱਲੋਂ ਹਸਪਤਾਲ ਦੇ ਅੰਦਰ ਦਾਖਲ ਮਰੀਜ਼ ਅਤੇ ਪਰਿਵਾਰਕ ਮੈਂਬਰਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ, ਜਿਸ ਦੀਆਂ ਸੀ.ਸੀ.ਟੀ.ਵੀ ਤਸਵੀਰਾਂ ਵੀ ਸਹਾਮਣੇ ਆਈਆਂ ਹਨ। ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।