Jalandhar Bandh: ਲਾੜੇ ਨੇ ਦਿੱਤਾ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ, ਦੇਖੋ ਵੀਡੀਓ
Punjab Bandh: ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸ ਕਾਰਨ ਅੱਜ ਰੇਲ ਗੱਡੀਆਂ, ਬੱਸਾਂ ਅਤੇ ਰਾਸ਼ਟਰੀ ਰਾਜ ਮਾਰਗ ਬੰਦ ਰਹੇ। ਇਸ ਦੌਰਾਨ ਸਿਰਫ ਐਮਰਜੈਂਸੀ ਸੇਵਾਵਾਂ ਹੀ ਚੱਲ ਰਹੀਆਂ ਹਨ। ਅੱਜ ਵਿਆਹ ਲਈ ਜਾ ਰਹੇ ਲਾੜੇ ਨੇ ਵੀ ਕਿਸਾਨਾਂ ਦੀ ਹਮਾਇਤ ਕੀਤੀ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਜਲੰਧਰ ਲੁਧਿਆਣਾ ਹਾਈਵੇ 'ਤੇ ਧੰਨਿਆਂਵਾਲੀ ਨੇੜੇ ਮੋਰਚੇ 'ਤੇ ਲਾੜੇ ਨੇ ਹੱਥਾਂ 'ਚ ਕਿਸਾਨ ਝੰਡਾ ਚੁੱਕ ਕੇ ਸਮਰਥਨ ਦਾ ਐਲਾਨ ਕੀਤਾ।