Jalandhar by election 2023: ਜਲੰਧਰ ਜ਼ਿਮਨੀ ਚੋਣ 2023 ਦਾ ਵਿਜੇਤਾ ਹੋਵੇਗਾ ਕੌਣ? ਕੌਣ ਦੇ ਰਿਹਾ ਸਾਰਿਆਂ ਨੂੰ ਟੱਕਰ?
May 13, 2023, 09:36 AM IST
Jalandhar by election 2023: ਜਲੰਧਰ ਜ਼ਿਮਨੀ ਚੋਣ ਨਤੀਜੇ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਜਲੰਧਰ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਸ ਸਾਲ 14 ਜਨਵਰੀ ਨੂੰ ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ਹੋਇਆ ਸੀ ਜਿਸ ਕਾਰਨ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਫਿਰ ਤੋਂ ਹੋ ਰਹੇ ਹਨ। ਕਾਂਗਰਸ ਨੇ ਜਲੰਧਰ ਤੋਂ ਕਰਮਜੀਤ ਕੌਰ ਚੌਧਰੀ ਨੂੰ ਉਮੀਦਵਾਰ ਬਣਾਇਆ ਹੈ। ਭਾਜਪਾ ਵੱਲੋਂ ਇੰਦਰ ਇਕਬਾਲ ਸਿੰਘ ਅਟਵਾਲ, ਆਮ ਆਦਮੀ ਪਾਰਟੀ (ਆਪ) ਵੱਲੋਂ ਸੁਸ਼ੀਲ ਕੁਮਾਰ ਰਿੰਕੂ ਤੇ ਸ਼੍ਰੋਮਣੀ ਅਕਾਲੀ ਦਲ ਨੇ ਡਾ: ਸੁਖਵਿੰਦਰ ਕੁਮਾਰ ਸੁੱਖੀ ਨੂੰ ਟਿਕਟ ਦੇਕੇ ਮੈਦਾਨ ਵਿੱਚ ਉਤਾਰਿਆ ਹੈ।