Jalandhar By Election: ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ, ਪੋਲਿੰਗ ਸਟੇਸ਼ਨਾਂ ਦੇ ਬਾਹਰ ਵਧਾਈ ਗਈ ਸੁਰੱਖਿਆ
Jalandhar By Election Voting today: ਪੰਜਾਬ 'ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਅੱਜ ਬੁੱਧਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਬੁੱਧਵਾਰ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗਾ। ਇਸ ਸੀਟ 'ਤੇ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਔਰਤਾਂ ਸ਼ਾਮਲ ਹਨ। ਨਾਲ ਹੀ, ਉਕਤ ਖੇਤਰ ਵਿੱਚ ਅੱਠ ਤੀਜੇ ਲਿੰਗ ਦੇ ਵੋਟਰ ਹਨ। ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ ਹਨ।