Jalandhar bypoll: ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਸਰਗਰਮੀਆਂ ਤੇਜ਼, ਸੀਐੱਮ ਮਾਨ ਨੂੰ ਮਿਲਣ ਪਹੁੰਚੇ ਵਿੱਤ ਮੰਤਰੀ ਹਰਪਾਲ ਚੀਮਾ
Apr 08, 2023, 17:26 PM IST
Jalandhar bypoll: ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਹਰਪਾਲ ਸਿੰਘ ਚੀਮਾ ਨੂੰ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਹਲਕਾ ਇੰਚਾਰਜ ਲਗਾਇਆ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਹਰਪਾਲ ਸਿੰਘ ਚੀਮਾ ਸੀਐੱਮ ਮਾਨ ਨੂੰ ਮਿਲੇ ਤੇ ਕਿਹਾ ਕੀ ਜੋ ਜ਼ਿੰਮੇਵਾਰੀ ਮਿਲੀ ਹੈ ਉਸ ਨੂੰ ਤਨਦੇਹੀ ਨਾਲ ਨਿਭਾਵਾਂਗੇ, ਅਸੀਂ ਆਪਣੇ ਇਕ ਸਾਲ ਦੀ ਕਾਰਗੁਜ਼ਾਰੀ ਲੈ ਕੇ ਲੋਕਾਂ ਵਿੱਚ ਜਾਵਾਂਗੇ, ਕਿਉਂਕਿ ਲੋਕ ਸਾਡੀ ਕਾਰਗੁਜ਼ਾਰੀ ਤੋਂ ਖੁਸ਼ ਹਨ। ਲੋਕੀ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀਆਂ ਨੂੰ ਪਸੰਦ ਨਹੀਂ ਕਰਦੇ। ਇਸ ਕਰਕੇ ਅਸੀਂ ਕਹਿ ਸਕਦੇ ਹਾਂ ਕੀ ਅਸੀਂ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰਾਂਗੇ ਅਤੇ ਕਿਸੇ ਵੀ ਪਾਰਟੀ ਨਾਲ ਸਾਡਾ ਕੋਈ ਮੁਕਾਬਲਾ ਨਹੀਂ ਹੈ।