Jalandhar: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦਾ ਦੋਸ਼ੀ ਜਗਤਾਰ ਸਿੰਘ ਤਾਰਾ ਬਰੀ
Jalandhar: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਤਾਰਾ ਦੇ ਖਿਲਾਫ ਜਲੰਧਰ ਦਿਹਾਤ ਦੇ ਗੁਰਾਇਆ ਥਾਣੇ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਅਤੇ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਜਗਤਾਰ ਸਿੰਘ ਤਾਰਾ ਨੂੰ ਬਰੀ ਕਰ ਦਿੱਤਾ ਹੈ