Jalandhar Adampur Road News: ਐੱਮਪੀ ਬਣਨ ਤੋਂ ਵਾਅਦੇ ਪੂਰਾ ਕਰਦੇ ਨਜ਼ਰ ਆਏ ਸੁਸ਼ੀਲ ਕੁਮਾਰ ਰਿੰਕੂ, ਆਦਮਪੁਰ ਸੜਕ ਦਾ ਕੀਤਾ ਉਦਘਾਟਨ
Jul 04, 2023, 23:19 PM IST
Jalandhar Adampur Road News: ਜਲੰਧਰ ਲੋਕਸਭਾ ਚੁਣਾ ਜਿੱਤਣ ਤੋਂ ਪਹਿਲਾਂ ਐੱਮਪੀ ਸੁਸ਼ੀਲ ਕੁਮਾਰ ਰਿੰਕੂ ਨੇ ਜੋ ਵਾਅਦੇ ਕੀਤੇ ਸੀ, ਉਹ ਪੂਰੇ ਕਰਦੇ ਨਜ਼ਰ ਆ ਰਹੇ ਹਨ। ਅੱਜ ਐੱਮਪੀ ਸੁਸ਼ੀਲ ਕੁਮਾਰ ਰਿੰਕੂ ਆਦਮਪੁਰ ਪਹੁੰਚੇ ਅਤੇ ਉਨ੍ਹਾਂ ਵੱਲੋਂ ਸੜਕ ਦਾ ਉਦਘਾਟਨ ਕੀਤਾ ਗਿਆ। ਐੱਮ ਪੀ ਸੁਸ਼ੀਲ ਕੁਮਾਰ ਰਿੰਕੂ ਨੇ ਆਦਮਪੁਰ ਦੇ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਆਦਮਪੁਰ ਦੇ ਵਾਸੀਆਂ ਨੂੰ ਕੋਈ ਸਮੱਸਿਆ ਨਹੀਂ ਆਉਣ ਦੇਣਗੇ ਅਤੇ ਜੇਕਰ ਕੋਈ ਵੀ ਸਮੱਸਿਆ ਹੋਵੇ ਤਾਂ ਉਸ ਸਮੱਸਿਆ ਦਾ ਪਹਿਲ ਦੇ ਆਧਾਰ ਤੇ ਉਸਦਾ ਹਲ ਕੀਤਾ ਜਾਵੇਗਾ। ਇਸ ਦੌਰਾਨ ਆਦਮਪੁਰ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਇਸ ਮੌਕੇ ਸੀਐੱਮ ਭਗਵੰਤ ਮਾਨ ਅਤੇ ਐੱਮਪੀ ਸੁਸ਼ੀਲ ਕੁਮਾਰ ਰਿੰਕੂ ਦੇ ਨਾਂ ਦੇ ਜ਼ਿੰਦਾਬਾਦ ਦੇ ਨਾਰੇਬਾਜ਼ੀ ਵੀ ਕੀਤੀ ਗਈ ਅਤੇ ਲੋਕਾਂ ਵੱਲੋਂ ਸਰਕਾਰ ਦਾ ਧੰਨਵਾਦ ਕੀਤਾ ਗਿਆ।