Jalandhar News: ਦਿਨ-ਦਿਹਾੜੇ ਟਿਊਸ਼ਨ ਤੋਂ ਘਰ ਪਰਤ ਰਹੀ ਲੜਕੀ ਦਾ ਮੋਬਾਈਲ ਖੋਹ ਕੇ ਲੁਟੇਰੇ ਫਰਾਰ, ਵੇਖੋ ਵੀਡੀਓ
Jalandhar News: ਜਲੰਧਰ ਦੇ ਥਾਣਾ ਬਾਰਾਦਰੀ ਅਧੀਨ ਆਉਂਦੇ ਹਨ ਲਾਡੋਵਾਲੀ ਰੋਡ 'ਤੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਲੜਕੀ ਦਾ ਮੋਬਾਈਲ ਫੋਨ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਜਾਣਕਾਰੀ ਮੁਤਾਬਕ ਲੜਕੀ ਟਿਊਸ਼ਨ ਤੋਂ ਬਾਅਦ ਘਰ ਪਰਤ ਰਹੀ ਸੀ ਕਿ ਰਸਤੇ 'ਚ ਬਾਈਕ ਸਵਾਰ ਲੁਟੇਰਿਆਂ ਨੇ ਉਸ ਦਾ ਮੋਬਾਇਲ ਫੋਨ ਖੋਹ ਲਿਆ। ਇਹ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।