Jammu and Kashmir Latest Video: ਬਾਰਾਮੂਲਾ `ਚ ਸੁਰੱਖਿਆ ਬਲਾਂ ਨਾਲ ਮੁੱਠਭੇੜ `ਚ ਇਕ ਅੱਤਵਾਦੀ ਢੇਰ, ਤਲਾਸ਼ੀ ਮੁਹਿੰਮ ਜਾਰੀ
Jammu and Kashmir News: ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਇਕ ਅੱਤਵਾਦੀ ਢੇਰ ਕਰ ਦਿੱਤਾ ਗਿਆ ਹੈ। ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਦੀ ਸਾਂਝੀ ਟੀਮ ਅਜੇ ਵੀ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਸੁਰੱਖਿਆ ਬਲਾਂ ਨੇ ਸ਼ਨੀਵਾਰ ਸਵੇਰੇ ਹੀ ਇਹ ਮੁਕਾਬਲਾ ਸ਼ੁਰੂ ਕਰ ਦਿੱਤਾ ਸੀ। ਜੰਮੂ-ਕਸ਼ਮੀਰ ਪੁਲਿਸ ਵੱਲੋਂ ਦੱਸਿਆ ਗਿਆ ਕਿ ਉੜੀ, ਹਥਲੰਗਾ ਇਲਾਕੇ 'ਚ ਅੱਤਵਾਦੀਆਂ ਨਾਲ ਭਾਰਤੀ ਸੈਨਾ ਅਤੇ ਬਾਰਾਮੂਲਾ ਪੁਲਿਸ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਹੈ। ਇੱਥੇ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਘੇਰ ਲਿਆ ਸੀ, ਜਿਨ੍ਹਾਂ 'ਚੋਂ ਇੱਕ ਨੂੰ ਮਾਰ ਦਿੱਤਾ ਗਿਆ ਹੈ, ਜਦਕਿ ਦੂਜੇ ਦੀ ਭਾਲ ਜਾਰੀ ਹੈ।