Jammu And Kashmir Video: ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇ `ਤੇ ਬਰਾਮਦ ਕੀਤਾ ਗਿਆ IED
Jammu And Kashmir Video: ਭਾਰਤੀ ਸੁਰੱਖਿਆ ਬਲਾਂ ਵੱਲੋਂ ਇੱਕ ਵੱਡੀ ਅੱਤਵਾਦੀ ਘਟਨਾ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇ 'ਤੇ IED ਬਰਾਮਦ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੂੰ ਅਜਿਹੀ ਸੂਚਨਾ ਮਿਲੀ ਸੀ ਕਿ ਇਸ ਇਲਾਕੇ 'ਚ ਅੱਤਵਾਦੀਆਂ ਵੱਲੋਂ ਉੱਲ ਆਈਈਡੀ ਪਲਾਂਟ ਕੀਤਾ ਗਿਆ ਹੈ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਵੱਲੋਂ ਬੰਬ ਨਿਰੋਧਕ ਦਸਤੇ ਨਾਲ ਮਿਲ ਕੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ।