ਜੰਮੂ-ਕਸ਼ਮੀਰ ਦੇ ਬਾਂਦੀਪੋਰ `ਚ ਵਾਪਰਿਆ ਵੱਡਾ ਹਾਦਸਾ, ਦੋ ਜਵਾਨਾਂ ਦੀ ਮੌਤ
Jammu-Kashmir Accident: ਜੰਮੂ-ਕਸ਼ਮੀਰ ਦੇ ਬਾਂਦੀਪੁਰ ਜ਼ਿਲੇ 'ਚ ਸ਼ਨੀਵਾਰ ਨੂੰ ਫੌਜ ਦਾ ਇਕ ਟਰੱਕ ਕੰਟਰੋਲ ਤੋਂ ਬਾਹਰ ਹੋ ਕੇ ਪਹਾੜੀ ਤੋਂ ਹੇਠਾਂ ਡਿੱਗ ਗਿਆ, ਜਿਸ ਕਾਰਨ ਦੋ ਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਜਵਾਨ ਜ਼ਖਮੀ ਹੋ ਗਏ। ਇਹ ਹਾਦਸਾ ਜ਼ਿਲੇ ਦੇ ਸਦਰ ਕੁਟ ਪਯੇਨ ਇਲਾਕੇ ਦੇ ਨੇੜੇ ਤਿੱਖਾ ਮੋੜ ਲੈਣ ਦੀ ਕੋਸ਼ਿਸ਼ ਦੌਰਾਨ ਡਰਾਈਵਰ ਦਾ ਟਰੱਕ ਤੋਂ ਕੰਟਰੋਲ ਖੋਣ ਤੋਂ ਬਾਅਦ ਵਾਪਰਿਆ। ਕੁਝ ਸਿਪਾਹੀਆਂ ਨੂੰ ਗੰਭੀਰ ਸੱਟਾਂ ਲੱਗੀਆਂ। ਘਟਨਾ ਤੋਂ ਬਾਅਦ ਸਾਰਿਆਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ।