Giani Raghbir Singh: ਜਥੇਦਾਰ ਵੱਲੋਂ ਸ਼ਹੀਦੀ ਪੰਦਰਵਾੜੇ ਦੌਰਾਨ ਨੌਜਵਾਨਾਂ ਨੂੰ ਹੁੱਲੜਬਾਜ਼ੀ ਤੋਂ ਗੁਰੇਜ਼ ਕਰਨ ਦੀ ਅਪੀਲ
Giani Raghbir Singh: ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਪੀਲ ਕੀਤੀ ਕਿ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਅਤੇ ਪੰਜ ਪਿਆਰਿਆਂ 'ਚੋਂ ਤਿੰਨ ਪਿਆਰਿਆਂ ਦੀ ਸ਼ਹਾਦਤ ਮੌਕੇ 8 ਪੋਹ ਅਤੇ 13 ਪੋਹ ਨੂੰ ਸਵੇਰੇ 10 ਵਜੇ 10 ਮਿੰਟ ਲਈ ਮੂਲ ਮੰਤਰ ਤੇ ਗੁਰਮੰਤਰ ਦੇ ਜਾਪ ਕਰਨ। ਨੌਜਵਾਨ ਗੁਰਦੁਆਰਾ ਸਾਹਿਬ ਜਾਣ ਵੇਲੇ ਹੁੱਲੜਬਾਜ਼ੀ ਨਾ ਕਰਨ।