Jathedar Harpreet Singh: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਸਖਤ ਸ਼ਬਦਾਂ ਵਿੱਚ ਕੀਤੀ ਨਿੰਦਾ
ਮਨਪ੍ਰੀਤ ਸਿੰਘ Wed, 04 Dec 2024-12:39 pm,
Jathedar Harpreet Singh: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਨੂੰ ਬੇਹੱਦ ਮੰਦਭਾਗਾ ਤੇ ਦੁੱਖਦਾਈ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਿੱਖਾਂ ਦਾ ਪਾਵਨ ਪਵਿੱਤਰ ਅਸਥਾਨ ਹੈ ਜਿੱਥੇ ਜਿਹੜਾ ਵੀ ਆਉਂਦਾ ਹੈ ਉਹ ਆਪਣੇ ਆਪ ਨੂੰ ਭੈ-ਮੁਕਤ ਤੇ ਆਪਣੇ ਆਪ ਨੂੰ ਗੁਰੂ ਅੱਗੇ ਸਮਰਪਤ ਹੋਣ ਦੀ ਭਾਵਨਾ ਲੈ ਕੇ ਆਉਂਦਾ ਹੈ। ਇਸ ਕਰਕੇ ਸ੍ਰੀ ਦਰਬਾਰ ਸਾਹਿਬ ਵਿਖੇ ਅਜਿਹੀ ਘਟਨਾ ਦਾ ਵਾਪਰਨਾ ਬਹੁਤ ਮੰਦਭਾਗਾ ਹੈ।