Giani Harpreet Singh resigned: ਗਿ. ਹਰਪ੍ਰੀਤ ਸਿੰਘ ਦੇ ਅਸਤੀਫੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ
Giani Harpreet Singh resigned: ਬੀਤੇ ਦਿਨੀ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੰਭੀਰ ਨੋਟਿਸ ਲਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀਡੀਓ ਸੰਦੇਸ਼ ਰਾਹੀਂ ਗਿਆਨੀ ਰਘਬੀਰ ਸਿੰਘ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਜੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਲਿਆ ਜਾਂਦਾ ਹੈ ਤਾਂ ਅਸੀ ਸਾਰੇ ਵੀ ਅਸਤੀਫਾ ਦੇ ਦਿਆਂਗੇ। ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਵੀ ਅਸਤੀਫ਼ੇ ’ਤੇ ਮੁੜ ਵਿਚਾਰ ਲਈ ਕਿਹਾ ਹੈ। ਜਥੇਦਾਰ ਰਘਬੀਰ ਸਿੰਘ ਨੇ ਇਕ ਵੀਡੀਓ ਜਾਰੀ ਕਰ ਕੇ ਕਿਹਾ ਕਿ ਪੰਥ ਦੇ ਇਤਿਹਾਸ ’ਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਜਥੇਦਾਰ ਦੇ ਪਰਿਵਾਰ ’ਤੇ ਵੱਡੀ ਇਲਜ਼ਾਮ ਤਰਾਸ਼ੀ ਕੀਤੀ ਗਈ ਹੈ।