Published: Oct 27, 2025, 09:00 PM IST|Updated: Oct 27, 2025, 09:00 PM IST
ਯੂਐੱਫਐੱਸਸੀ ਅਮਰੀਕਾ ਵੱਲੋਂ ਆਬੁਧਾਬੀ ’ਚ ਕਰਵਾਈ ਪਹਿਲੀ ਪਾਵਰ ਸਲੈਪ ਚੈਂਪੀਅਨਸ਼ਿਪ ਵਿੱਚ ਚਮਕੌਰ ਸਾਹਿਬ ਦੇ ਸਿੱਖ ਨੌਜਵਾਨ ਖਿਡਾਰੀ ਜੁਝਾਰ ਸਿੰਘ ਟਾਈਗਰ ਨੇ ਰਸ਼ੀਅਨ ਖਿਡਾਰੀ ਐਂਟੀ ਗੁਲਸਕਾ ਨੂੰ ਚਿੱਤ ਕਰਕੇ ਪਹਿਲਾ ਚੈਂਪੀਅਨ ਹੋਣ ਦਾ ਮਾਣ ਹਾਸਲ ਕੀਤਾ ਹੈ। ਸੰਗਤ ਸਿੰਘ ਵਾਸੀ ਵਾਰਡ ਨੰਬਰ 13 ਚਮਕੌਰ ਸਾਹਿਬ ਦੇ ਨੌਜਵਾਨ ਜੁਝਾਰ ਸਿੰਘ ਢਿੱਲੋਂ ਉਰਫ ਟਾਈਗਰ ਨੇ ਦੱਸਿਆ ਕਿ ਹੁਣ ਉਹ ਫਰਵਰੀ ਮਹੀਨੇ ਵਿੱਚ ਅਮਰੀਕਾ ਵਿੱਚ ਹੋਣ ਵਾਲੇ ਮੁਕਾਬਲਿਆਂ ਦੌਰਾਨ ਹਿੱਸਾ ਲਵੇਗਾ।