New Chief Justice: ਜਸਟਿਸ ਸ਼ੀਲ ਨਾਗੂ ਨੇ ਪੰਜਾਬ ਤੇ ਹਰਿਆਣਾ HC ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ
ਮਨਪ੍ਰੀਤ ਸਿੰਘ Tue, 09 Jul 2024-12:52 pm,
New Chief Justice: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵ-ਨਿਯੁਕਤ ਚੀਫ਼ ਜਸਟਿਸ ਸ਼ੀਲ ਨਾਗੂ ਵੱਲੋਂ ਅੱਜ ਸਹੁੰ ਚੁੱਕ ਲਈ ਗਈ ਹੈ। ਇਹ ਪ੍ਰੋਗਰਾਮ ਪੰਜਾਬ ਰਾਜ ਭਵਨ ਵਿਖੇ ਕਰਵਾਇਆ ਗਿਆ। ਨਵ-ਨਿਯੁਕਤ ਚੀਫ਼ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਚੁੱਕਵਾਈ ਸਹੁੰ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹੇ।