Kapurthala Chori News: ਪਿੰਡ ਸੈਦਪੁਰ ਦੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੋਈ ਚੋਰੀ, ਸੀਸੀਟੀਵੀ `ਚ ਕੈਦ ਹੋਈ ਘਟਨਾ
Jul 05, 2023, 17:39 PM IST
Kapurthala Chori News: ਕਪੂਰਥਲਾ ਦੇ ਵਿੱਚ ਆਏ ਦਿਨ ਚੋਰੀ ਦੀਆਂ ਵਾਰਦਾਤਾਂ ਵਧਦੀਆਂ ਹੀ ਜਾ ਰਹੀਆਂ ਹਨ। ਪਹਿਲਾਂ ਚੋਰ ਲੋਕਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ ਕਰਦੇ ਸਨ ਪਰ ਹੁਣ ਇਹ ਘਟਨਾਵਾਂ ਸਰਕਾਰੀ ਸਕੂਲਾਂ ਵਿੱਚ ਵੀ ਰੁਕਣ ਦਾ ਨਾਮ ਨਹੀਂ ਲਈ ਰਹੀਆਂ ਹਨ। ਤਾਜ਼ਾ ਮਾਮਲਾ ਕਪੂਰਥਲਾ ਦੇ ਸੁਲਤਾਨਪੁਰ ਦੇ ਪਿੰਡ ਸੈਦਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਸਾਹਮਣੇ ਆਇਆ ਹੈ ਜਿੱਥੇ ਦੇਰ ਰਾਤ ਤਿੰਨ ਚੋਰਾਂ ਵੱਲੋਂ ਸਕੂਲ ਦੇ ਮੇਨ ਗੇਟ ਦਾ ਤਾਲਾ ਤੋੜਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਹ ਪੂਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਇਸ ਦੌਰਾਨ ਚੋਰਾਂ ਵੱਲੋਂ ਸਕੂਲ ਦੇ ਦੱਸ ਕਮਰਿਆਂ ਦੇ ਤਾਲੇ ਤੋੜੇ ਗਏ। ਚੋਰਾਂ ਵੱਲੋਂ ਸਕੂਲ ਦੇ ਇੱਕ ਕਮਰੇ ਵਿੱਚ ਪਿਆ ਪੱਖਾ ਚੋਰੀ ਕੀਤਾ ਗਿਆ ਹੈ। ਸਕੂਲ ਦੇ ਕਮਰਿਆਂ ਨੂੰ ਮੈਨੁਅਲ ਅਤੇ ਹਾਈਟੈਕ ਤਾਲੇ ਵੀ ਲੱਗੇ ਹੋਏ ਸੀ ਲੁਟੇਰੇ ਵੱਡੀ ਚੋਰੀ ਕਰਨ ਵਿੱਚ ਅਸਫਲ ਰਹੇ। ਇਸ ਪੂਰੀ ਘਟਨਾ ਤੋਂ ਬਾਅਦ ਸਕੂਲ ਪ੍ਰਸ਼ਾਸ਼ਨ ਵੱਲੋਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਪੁਲਿਸ ਵੱਲੋਂ ਮੌਕੇ ਤੇ ਪਹੁੰਚਕੇ ਮੌਕੇ ਦਾ ਜਾਇਜ਼ਾ ਲੈਂਦਿਆਂ ਜਾਂਚ ਸ਼ੁਰੂ ਕੀਤੀ ਗਈ। ਘਟਨਾ ਨੂੰ ਅੰਜਾਮ ਦੇਣ ਵਾਲੇ ਚੋਰ ਜਲਦ ਹੀ ਪੁਲਿਸ ਦੀ ਗਿਰਫ਼ਤ ਵਿਚ ਹੋਣਗੇ।