Kapurthala Fire: ਕਪੂਰਥਲਾ ਦੇ ਗੁਰਦੁਆਰਾ ਸਾਹਿਬ ਨੂੰ ਲੱਗੀ ਭਿਆਨਕ ਅੱਗ, ਦੋ ਪਾਵਨ ਸਰੂਪ ਹੋਏ ਅਗਨ ਭੇਂਟ, ਵੇਖੋ ਵੀਡੀਓ
Kapurthala Gurdwara Sahib Fire: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ 'ਤੇ ਸਥਿਤ ਸ਼ੇਖੂਪੁਰ ਕਲੋਨੀ 'ਚ ਸਥਿਤ ਗੁਰਦੁਆਰਾ ਸਾਹਿਬ 'ਚ ਅੱਜ ਦੁਪਹਿਰ ਨੂੰ ਅਚਾਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ ਜਿਸ ਵਿੱਚ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ। ਇਸ ਦੇ ਨਾਲ ਹੀ ਸ਼੍ਰੀ ਗੁਰੂ ਮਹਾਰਾਜ ਦੇ ਦੋ ਪਾਵਨ ਸਰੂਪਾਂ ਅਗਨ ਭੇਂਟ ਹੋਏ ਹਨ । ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੀ.ਸੀ.ਆਰ ਟੀਮ, ਸਿਟੀ ਪੁਲਿਸ ਸਟੇਸ਼ਨ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਚਲਾ ਕੇ ਅੱਗ 'ਤੇ ਕਾਬੂ ਪਾਇਆ। ਸਥਾਨਕ ਸੰਗਤ ਨੇ ਵੀ ਅੱਗ ਬੁਝਾਉਣ ਵਿੱਚ ਮਦਦ ਕੀਤੀ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ।