Chandigarh Protest: ਚੰਡੀਗੜ੍ਹ `ਚ ਪ੍ਰਦਰਸ਼ਨਕਾਰੀਆਂ `ਤੇ ਚੱਲੇ ਲਾਠੀਚਾਰਜ, ਅੱਥਰੂ ਗੈਸ ਦੇ ਗੋਲੇ
Kaumi Insaaf Morcha: ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਮੰਗਲਵਾਰ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਕੌਮੀ ਇਨਸਾਫ਼ ਮੋਰਚੇ ਦੇ 2 ਸਾਲ ਪੂਰੇ ਹੋਣ 'ਤੇ ਮੋਹਾਲੀ 'ਚ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਪੁਲੀਸ ਨੂੰ ਚਕਮਾ ਦੇ ਕੇ ਚੰਡੀਗੜ੍ਹ ਵਿੱਚ ਦਾਖ਼ਲ ਹੋ ਗਏ। ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਤੇ ਹੋਰ ਅਧਿਕਾਰੀ ਸੈਕਟਰ-43 ਵਿੱਚ ਧਰਨਾਕਾਰੀਆਂ ਨੂੰ ਰੋਕਦੇ ਹੋਏ। ਪੁਲਿਸ ਨੇ ਉਨ੍ਹਾਂ 'ਤੇ ਲਾਠੀਚਾਰਜ ਕੀਤਾ, ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ। ਇਸ ਪ੍ਰਦਰਸ਼ਨ ਵਿੱਚ ਚੰਡੀਗੜ੍ਹ ਸੈਕਟਰ-11 ਥਾਣੇ ਦੇ ਐਸਐਚਓ ਜੈਵੀਰ ਰਾਣਾ ਸਮੇਤ ਤਿੰਨ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ।