Khanna Bank Loot: ਨਕਾਬਪੋਸ਼ਾਂ ਨੇ ਬੈਂਕ ਮੁਲਾਜ਼ਮਾਂ ਨੂੰ ਬਣਾਇਆ ਬੰਧਕ ਲੁੱਟ 15 ਲੱਖ
Khanna Bank Loot: ਖੰਨਾ ਦੇ ਨਜ਼ਦੀਕੀ ਪਿੰਡ ਬਗਲੀ ਕਲਾਂ ਵਿੱਚ ਪੰਜਾਬ ਐਂਡ ਸਿੰਧ ਬੈਂਕ ਨਕਾਬਪੋਸ਼ਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਜਾਣਕਾਰੀ ਅਨੁਸਾਰ ਤਿੰਨ ਨਕਾਬਪੋਸ਼ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ। ਦੁਪਹਿਰ 2.30 ਵਜੇ ਦੇ ਕਰੀਬ ਬੈਂਕ 'ਚ ਲੰਚ ਬ੍ਰੇਕ ਸੀ ਤਾਂ ਤਿੰਨੋਂ ਬੈਂਕ 'ਚ ਗਏ ਅਤੇ ਬੰਦੂਕ ਦੇ ਜ਼ੋਰ ਉਤੇ ਬੈਂਕ ਕਰਮਚਾਰੀਆਂ ਨੂੰ ਬੰਧਕ ਬਣਾ ਲਿਆ। ਬੈਂਕ ਵਿੱਚੋਂ ਕਰੀਬ 15 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ।