Khanna Loot: ਮੋਬਾਈਲ ਖੋਹਣ ਦੇ ਚੱਕਰਾਂ `ਚ LED ਸੁੱਟ ਗਏ ਚੋਰ, CCTV `ਚ ਕੈਦ ਹੋਇਆ ਸਾਰਾ ਕਾਰਾ
Khanna Robbery Video: ਖੰਨਾ ਅਤੇ ਆਸਪਾਸ ਦੇ ਇਲਾਕਿਆਂ 'ਚ ਲੁਟੇਰਿਆਂ ਦੀ ਦਹਿਸ਼ਤ ਜਾਰੀ ਹੈ। ਹਰ ਰੋਜ਼ ਲੁੱਟ-ਖੋਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਔਰਤਾਂ ਘਰ ਤੋਂ ਬਾਹਰ ਬਿਲਕੁਲ ਵੀ ਸੁਰੱਖਿਅਤ ਨਹੀਂ ਹਨ। ਇਕੱਲੀਆਂ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਲੁੱਟਿਆ ਜਾ ਰਿਹਾ ਹੈ। ਅਪਰਾਧੀਆਂ ਨੂੰ ਪੁਲਿਸ ਦਾ ਕੋਈ ਡਰ ਨਜ਼ਰ ਨਹੀਂ ਆਉਂਦਾ। ਤਾਜ਼ਾ ਘਟਨਾ ਦੋਰਾਹਾ ਦੀ ਮਧੂ ਮਾਂਗਟ ਗਲੀ ਵਿੱਚ ਵਾਪਰੀ। ਇੱਥੇ ਸ਼ਨੀਵਾਰ ਦੀ ਸ਼ਾਮ ਨੂੰ ਬਾਈਕ ਸਵਾਰ ਦੋ ਲੁਟੇਰਿਆਂ ਨੇ ਇੱਕ ਔਰਤ ਦਾ ਮੋਬਾਇਲ ਖੋਹ ਲਿਆ ਅਤੇ ਫਰਾਰ ਹੋ ਗਏ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਬਿਨਾਂ ਕਿਸੇ ਡਰ ਦੇ ਵਾਰਦਾਤ ਕੀਤੀ।