Mohali Kharar Flyover Car Fire ਚਲਦੀ ਗੱਡੀ ਨੂੰ ਲੱਗੀ ਭਿਆਨਕ ਅੱਗ, ਵੇਖੋ ਵੀਡੀਓ
Chandigarh Kharar Flyover Fire: ਚੰਡੀਗੜ੍ਹ-ਖਰੜ ਹਾਈਵੇ 'ਤੇ ਫਲਾਈਓਵਰ 'ਤੇ ਚੱਲਦੀ ਕਾਰ ਨੂੰ ਅੱਗ ਲੱਗ ਗਈ। ਕਾਰ ਦੇ ਬੋਨਟ 'ਚ ਅੱਗ ਲੱਗ ਗਈ। ਇਸ ਦੌਰਾਨ ਕਾਰ ਸਵਾਰਾਂ ਨੇ ਤੇਜ਼ੀ ਨਾਲ ਕਾਰ 'ਚੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਹਾਲਾਂਕਿ ਕਾਰ ਸੜ ਕੇ ਸੁਆਹ ਹੋ ਗਈ। ਇਸ ਦੇ ਨਾਲ ਹੀ ਅੱਗ ਨਾਲ ਸਬੰਧਤ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਹੁਣ ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਦੀ ਮੰਨੀਏ ਤਾਂ ਕਾਰ 'ਚ ਦੋ ਲੋਕ ਸਵਾਰ ਸਨ, ਜੋ ਬਚ ਗਏ।