Khedan Watan Punjab Diyan Season 2: ਨਗਦ ਇਨਾਮ ਰਾਸ਼ੀ ਨਾਲ ਖਿਡਾਰੀਆਂ ਨੂੰ ਸਨਮਾਨਿਤ ਕਰਨਗੇ CM ਭਗਵੰਤ ਮਾਨ
Khedan Watan Punjab Diyan Season 2: ਖੇਡਾਂ ਤੇ ਖਿਡਾਰੀਆਂ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਯਤਨਸ਼ੀਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹੁਣ ਪਿਛਲੇ ਪੰਜ ਸਾਲਾਂ ਦੇ ਨਗਦ ਇਨਾਮ ਰਾਸ਼ੀ ਤੋਂ ਸੱਖਣੇ ਖਿਡਾਰੀਆਂ ਨੂੰ ਕੌਮੀ ਖੇਡ ਦਿਵਸ ਮੌਕੇ ਤੋਹਫ਼ਾ ਦੇਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ 29 ਅਗਸਤ ਨੂੰ ਬਠਿੰਡਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ 2017 ਤੋਂ ਹੁਣ ਤੱਕ ਦੇ ਨਗਦ ਇਨਾਮ ਰਾਸ਼ੀ ਨਾਲ ਸਨਮਾਨ ਤੋਂ ਵਾਂਝੇ 1807 ਖਿਡਾਰੀਆਂ ਨੂੰ ਕੁੱਲ 5.94 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। (Punjab CM Bhagwant Mann news)