Kisan Andolan 2.0: ਹਰਿਆਣਾ ਦੇ AIG ਨੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦੀ ਕੀਤੀ ਅਪੀਲ
Kisan Andolan 2.0: ਹਰਿਆਣਾ ਦੇ ਏਆਈਜੀ ਨੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਅੱਗੇ ਵਧਣ ਦੀ ਅਪੀਲ ਕੀਤੀ ਹੈ। ਹਰਿਆਣਾ ਪੁਲਿਸ ਨੇ ਕਿਸਾਨਾਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਜੇਸੀਬੀ, ਪੋਕਲੇਨ ਆਦਿ ਭਾਰੀ ਮਸ਼ੀਨਰੀ ਦੀ ਵਰਤੋਂ ਨਾ ਕਰਨ ਦੇ ਐਲਾਨ ਦਾ ਸਵਾਗਤ ਕੀਤਾ ਹੈ। ਹਰਿਆਣਾ ਪੁਲਿਸ ਨੇ ਅਪੀਲ ਕੀਤੀ ਕਿ ਪ੍ਰਦਰਸ਼ਨਕਾਰੀ ਟਰੈਕਟਰ ਟਰਾਲੀ ਨਾਲ ਲੈ ਕੇ ਅੱਗੇ ਨਾ ਵਧਣ। ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਸਹਿਯੋਗ ਕਰਨ।